ਚੋਰੀ ਦਾ ਮੋਟਰਸਾਈਕਲ ਵੇਚਣ ਵਾਲਾ ਬੇਨਕਾਬ
ਚੋਰੀ ਦਾ ਮੋਟਰਸਾਈਕਲ ਵੇਚਣ ਵਾਲਾ ਬੇਨਕਾਬ
Publish Date: Fri, 23 Jan 2026 08:04 PM (IST)
Updated Date: Sat, 24 Jan 2026 04:16 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕਥਿਤ ਤੌਰ ’ਤੇ ਚੋਰੀ ਦਾ ਮੋਟਰਸਾਈਕਲ ਵੇਚਣ ਵਾਲੇ ਇਕ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਹੈ। ਜਾਂਚ ਅਧਿਕਾਰੀ ਏਐੱਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਦਵਿੰਦਰ ਸਿੰਘ ਪੁੱਤਰ ਮਖਤਿਆਰ ਸਿੰਘ ਵਾਸੀ ਪਿੰਡ ਚੁਤਾਲਾ ਨੇ ਚੋਰੀ ਦਾ ਮੋਟਰਸਾਈਕਲ ਵੇਚਿਆ ਹੈ। ਉਨ੍ਹਾਂ ਨੇ ਸੂਚਨਾ ਦੇ ਅਧਾਰ ’ਤੇ ਕੇਸ ਦਰਜ ਕਰਕੇ ਦਵਿੰਦਰ ਸਿੰਘ ਨੂੰ ਗ੍ਰਿਫ]ਤਾਰ ਕਰ ਲਿਆ। ਜਦੋਂਕਿ ਮੋਟਰਸਾਈਕਲ ਦੀ ਬਰਾਮਦਗੀ ਲਈ ਕਾਰਵਾਈ ਕੀਤੀ ਜਾ ਰਹੀ ਹੈ।