ਮੋਟਰਸਾਈਕਲ ਸਵਾਰ ਨੂੰ ਮਾਰੀ ਕਾਰ ਨੇ ਟੱਕਰ, ਮੌਕੇ ’ਤੇ ਹੋਈ ਮੌਤ
ਮੋਟਰਸਾਈਕਲ ਸਵਾਰ ਨੂੰ ਮਾਰੀ ਕਾਰ ਨੇ ਟੱਕਰ, ਮੌਕੇ ’ਤੇ ਹੋਈ ਮੌਤ
Publish Date: Fri, 23 Jan 2026 08:13 PM (IST)
Updated Date: Sat, 24 Jan 2026 04:16 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਸਰਹੱਦੀ ਪਿੰਡ ਨਾਰਲੀ ਦੇ ਕੋਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ ਰਫ਼ਤਾਰ ਕਾਰ ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਕੇ ਉੱਪਰ ਹੀ ਮੌਤ ਹੋ ਗਈ। ਥਾਣਾ ਖਾਲੜਾ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਕਾਬਲ ਸਿੰਘ ਪੁੱਤਰ ਜਨਮੇਜਾ ਸਿੰਘ ਵਾਸੀ ਅਮੀਸ਼ਾਹ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਲੜਕਾ ਗੁਰਵਿੰਦਰ ਸਿੰਘ ਲਾਲੀ (38) ਆਪਣੇ ਮੋਟਰਸਾਈਕਲ ਨੰਬਰ ਪੀਬੀ46 ਯੂ 7095 ’ਤੇ ਸਵਾਰ ਹੋ ਕੇ ਭਿੱਖੀਵਿੰਡ ਤੋਂ ਅਮੀਸ਼ਾਹ ਆ ਰਿਹਾ ਸੀ। ਜਦੋਂ ਪਿੰਡ ਨਾਰਲਾ ਕੋਲ ਪੁੱਜੇ ਤਾਂ ਸਵਿਫਟ ਕਾਰ ਨੰਬਰ ਪੀਬੀ06 ਏਐੱਫ 9460 ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਲੜਕੇ ਦੀ ਸਿਰ ਵਿਚ ਸੱਟ ਲੱਗਣ ਕਾਰਨ ਮੌਕੇ ਉੱਪਰ ਹੀ ਮੌਤ ਹੋ ਗਈ। ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਾਬਲ ਸਿੰਘ ਦੇ ਬਿਆਨਾਂ ’ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ। ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਪ ਦਿੱਤੀ ਹੈ।