ਸਰਹੱਦੀ ਇਲਾਕੇ ’ਚੋਂ ਮਿਲੀਆਂ ਹੈਰੋਇਨ ਦੀਆਂ ਖੇਪਾਂ, ਚਾਰ ਗ੍ਰਿਫ਼ਤਾਰ
ਸਰਹੱਦੀ ਇਲਾਕੇ ’ਚੋਂ ਮਿਲੀਆਂ ਹੈਰੋਇਨ ਦੀਆਂ ਖੇਪਾਂ, ਚਾਰ ਜਣੇ ਗ੍ਰਿਫਤਾਰ
Publish Date: Fri, 23 Jan 2026 08:14 PM (IST)
Updated Date: Sat, 24 Jan 2026 04:16 AM (IST)

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਰਹੱਦ ਨਾਲ ਲੱਗਦੇ ਪਿੰਡਾਂ ’ਚੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਕੇ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਸੀਆਈਏ ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਪੁਲਿਸ ਪਾਰਟੀ ਸਣੇ ਸਰਹੱਦੀ ਪਿੰਡ ਮਾੜੀਮੇਘਾ ਦੀ ਡਿਫੈਂਸ ਡਰੇਨ ਕੋਲ ਗਸ਼ਤ ਕਰ ਰਹੇ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ, ਜਿਸ ਦੀ ਪਛਾਣ ਗੁਰਵਿੰਦਰਪਾਲ ਸਿੰਘ ਗੁਰੀ ਪੁੱਤਰ ਸੁਖਦੇਵ ਸਿੰਘ ਵਾਸੀ ਬੱਠੇ ਭੈਣੀ ਵਜੋਂ ਹੋਈ ਹੈ, ਨੂੰ 1 ਕਿੱਲੋ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏਐੱਸਆਈ ਗੁਰਸਾਹਿਬ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਰਹੱਦੀ ਪਿੰਡ ਡਲੀਰੀ ਦੇ ਸੂਏ ਕੋਲੋਂ ਸਪਲੈਂਡਰ ਮੋਟਰਸਾਈਕਲ ਉੱਪਰ ਸਵਾਰ ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੂਰਦੀ, ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਤੇ ਅੰਮ੍ਰਿਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨਾਰਲੀ ਨੂੰ ਇਕ ਕਿੱਲੋ 11 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ। ਜਦੋਂਕਿ ਉਨ੍ਹਾਂ ਕੋਲੋਂ ਦੋ ਮੋਬਾਈਲ ਵੀ ਮਿਲੇ ਹਨ, ਜਿਨ੍ਹਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।