ਸੰਤ ਨਿਰੰਕਾਰੀ ਮਿਸ਼ਨ ਨੇ ਲਾਇਆ ਖ਼ੂਨਦਾਨ ਕੈਂਪ
ਸੰਤ ਨਿਰੰਕਾਰੀ ਮਿਸ਼ਨ ਨੇ ਲਗਾਇਆ ਖੂਨਦਾਨ ਕੈਂਪ
Publish Date: Thu, 29 Jan 2026 07:04 PM (IST)
Updated Date: Fri, 30 Jan 2026 04:10 AM (IST)
ਕੈਪਸ਼ਨ - ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸਨਮਾਨਿਤ ਕਰਦੇ ਹੋਏ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨਤਾਰਨ ਦੇ ਮੁਖੀ ਪ੍ਰੇਮ ਕੁਮਾਰ। ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸੰਤ ਨਿਰੰਕਾਰੀ ਮਿਸ਼ਨ ਹਮੇਸ਼ਾ ਹੀ ਮਾਨਵਤਾ ਨੂੰ ਸਮਰਪਿਤ ਹੈ। ਨਿਰੰਕਾਰੀ ਸਤਿਗੁਰੂ ਮਾਤਾ ਸੁਦਿਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਜੋਨ ਅੰਮ੍ਰਿਤਸਰ ਦੇ ਜੋਨ ਇੰਚਾਰਜ਼ ਰਕੇਸ਼ ਸੇਠੀ ਦੇ ਮਾਰਗਦਰਸ਼ਨ ਨਾਲ ਸਮੇਂ-ਸਮੇਂ ’ਤੇ ਮਾਨਵਤਾ ਦੀ ਭਲਾਈ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਜਨ ਕਲਿਆਣ ਲਈ ਅਨੇਕਾਂ ਕੰਮ ਕੀਤੇ ਜਾਂਦੇ ਹਨ। ਇਸ ਤਹਿਤ ਹੀ ਅੰਮ੍ਰਿਤਸਰ ਜ਼ੋਨ ’ਚ ਸਾਲ ਅੰਦਰ 14 ਖ਼ੂਨਦਾਨ ਕੈਂਪ ਲਗਾਏ ਜਾਂਦੇ ਹਨ। ਸੰਤ ਨਿਰੰਕਾਰੀ ਮਿਸ਼ਨ ਨੂੰ ਖੂਨਦਾਨ ਦੀਆਂ ਸੇਵਾਵਾਂ ਦੀ ਤਰਫੋਂ ਵੀ ਸਮਾਜ ’ਚ ਜਾਣਿਆ ਜਾਂਦਾ ਹੈ। ਇਸ ਤਹਿਤ ਹੀ ਸਿਵਲ ਹਸਪਤਾਲ ਤਰਨਤਾਰਨ ’ਚ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਐੱਸਐੱਮਓ ਸਿਵਲ ਹਸਪਤਾਲ ਤਰਨਤਾਰਨ ਨੇ ਸੰਤ ਨਿਰੰਕਾਰੀ ਮਿਸ਼ਨ ਦੀ ਬ੍ਰਾਂਚ ਤਰਨਤਾਰਨ ਦੇ ਮੁਖੀ ਪ੍ਰੇਮ ਕੁਮਾਰ ਨੇ ਮੋਮੈਂਟੋ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।