ਤਰਨਤਾਰਨ ’ਚ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੈਦਲ ਯਾਤਰਾ ਅੱਜ : ਸਹਾਇਕ ਕਮਿਸ਼ਨਰ
ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 30 ਜਨਵਰੀ ਨੂੰ ਤਰਨਤਾਰਨ ’ਚ ਹੋਵੇਗੀ ਪੈਦਲ ਯਾਤਰਾ- ਸਹਾਇਕ ਕਮਿਸ਼ਨਰ
Publish Date: Thu, 29 Jan 2026 07:25 PM (IST)
Updated Date: Fri, 30 Jan 2026 04:11 AM (IST)
ਕੈਪਸ਼ਨ - ਡਾ. ਕਰਨਵੀਰ ਸਿੰਘ ਸਹਾਇਕ ਕਮਿਸ਼ਨਰ ਜਨਰਲ। ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : 30 ਜਨਵਰੀ ਨੂੰ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੂਵਾ ਭਾਰਤ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਤਰਨਤਾਰਨ ਸ਼ਹਿਰ ਵਿਖੇ ਇਕ ਜ਼ਿਲ੍ਹਾ ਪੱਧਰੀ ਪੈਦਲ ਯਾਤਰਾ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ ਇਹ ਪੈਦਲ ਯਾਤਰਾ 30 ਜਨਵਰੀ ਨੂੰ ਸਵੇਰੇ 10 ਵਜੇ ਸੇਵਾ ਦੇਵੀ ਐੱਸਡੀ ਕਾਲਜ ਤਰਨਤਾਰਨ ਤੋਂ ਸ਼ੁਰੂ ਹੋਵੇਗੀ ਜੋ ਬਾਜ਼ਾਰ ਵਿਚੋਂ ਹੁੰਦੀ ਹੋਈ ਐੱਸਡੀਐੱਮ ਦਫ਼ਤਰ ਤਰਨਤਾਰਨ ਵਿਖੇ ਪਹੁੰਚੇਗੀ ਤੇ ਉਥੋਂ ਵਾਪਸ ਫਿਰ ਸੇਵਾ ਦੇਵੀ ਐੱਸਡੀ ਕਾਲਜ ਤਰਨਤਾਰਨ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਦਾ ਉਦੇਸ਼ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪੈਦਲ ਯਾਤਰਾ ਵਿਚ ਨੌਜਵਾਨ ਵੋਟਰਾਂ, ਵਿਦਿਆਰਥੀਆਂ, ਅਧਿਕਾਰੀਆਂ, ਅਤੇ ਆਮ ਲੋਕਾਂ ਦੀ ਭਾਗੀਦਾਰੀ ਹੋਵੇਗੀ। ਉਨ੍ਹਾਂ ਜ਼ਿਲ੍ਹਾ ਤਰਨਤਾਰਨ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ 30 ਜਨਵਰੀ ਨੂੰ ਸਵੇਰੇ 10 ਵਜੇ ਸੇਵਾ ਦੇਵੀ ਐੱਸਡੀ ਕਾਲਜ ਵਿਖੇ ਪਹੁੰਚ ਕੇ ਇਸ ਪੈਦਲ ਯਾਤਰਾ ਦਾ ਹਿੱਸਾ ਬਣਨ।