ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
Publish Date: Thu, 29 Jan 2026 07:28 PM (IST)
Updated Date: Fri, 30 Jan 2026 04:11 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਝਬਾਲ : ਥਾਣਾ ਝਬਾਲ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਬਗੀਚਾ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ। ਉਨ੍ਹਾਂ ਛਾਪੇਮਾਰੀ ਕੀਤੀ ਤਾਂ ਬਗੀਚਾ ਸਿੰਘ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਗਿਆ। ਜਿਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।