ਸਰਹਾਲੀ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
ਸਰਹਾਲੀ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
Publish Date: Thu, 29 Jan 2026 07:29 PM (IST)
Updated Date: Fri, 30 Jan 2026 04:11 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸਰਹਾਲੀ ਕਲਾਂ : ਥਾਣਾ ਸਰਹਾਲੀ ਦੀ ਪੁਲਿਸ ਪਾਰਟੀ ਨੇ ਗਸ਼ਤ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਗੁਰਪਾਲ ਸਿੰਘ ਪਾਲਾ ਪੁੱਤਰ ਜਲਵਿੰਦਰ ਸਿੰਘ ਵਾਸੀ ਜਵੰਦਾ ਕਲਾਂ ਪਿੰਡ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਣ ਕਾਰਨ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।