ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ, ਕੇਸ ਦਰਜ
ਜੇਲ੍ਹ ਵਿਚ ਬੰਦ ਹ ਵਾਲਾਤੀਆਂ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ, ਕੇਸ ਦਰਜ
Publish Date: Thu, 29 Jan 2026 07:34 PM (IST)
Updated Date: Fri, 30 Jan 2026 04:11 AM (IST)

ਕੈਪਸ਼ਨ- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ। ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਜੇਲ੍ਹ ਅਧਿਕਾਰੀਆਂ ਨੇ ਮੋਬਾਈਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਦੋਂਕਿ ਪੁਲਿਸ ਨੇ ਉਕਤ ਬਰਾਮਦਗੀ ਨੂੰ ਲੈ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬ ਣਦੀਆਂ ਧਾਰਾਵਾਂ ਤਹਿਤ ਤਿੰਨ ਮੁਕੱਦਮੇ ਦਰਜ ਕੀਤੇ ਹਨ। ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ’ਚ ਚੈਕਿੰਗ ਦੌਰਾਨ ਹਵਾਲਾਤੀ ਪ੍ਰਤਮ ਸ਼ਰਮਾ ਪੁੱਤਰ ਰਜੀਵ ਕੁਮਾਰ ਵਾਸੀ ਪਿੰਡ ਮਾਹਲ ਕੋਲੋਂ ਸਮਾਰਟ ਫੋਨ ਸਣੇ ਸਿਮ ਕਾਰਡ ਬਰਾਮਦ ਕੀਤਾ। ਜਦਕਿ ਇਕ ਹੋਰ ਹਵਾਲਾਤੀ ਜਗਤਾਰ ਸਿੰਘ ਜੱਗਾ ਪੁੱਤਰ ਸਕੱਤਰ ਸਿੰਘ ਵਾਸੀ ਕਲਾਨੌਰ ਕੋਲੋਂ ਵੀ ਸਮਾਰਟ ਫੋਨ ਸਣੇ ਸਿਮ ਬਰਾਮਦ ਕੀਤਾ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਚੈਕਿੰਗ ਦੌਰਾਨ ਹਵਾਲਾਤੀ ਸੋਨੂੰ ਬਾਗ਼ੀ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਵਾੜਾ ਤੇਲੀਆਂ ਕੋਲੋਂ ਸਮਾਰਟ ਫੋਨ ਸਣੇ ਸਿਮ ਬਰਾਮਦ ਕੀਤਾ ਹੈ। ਦੂਜੇ ਪਾਸੇ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਕਤ ਬਰਾਮਦਗੀ ਸਬੰਧ ਦਰਜ ਕੀਤੇ ਤਿੰਨਾਂ ਕੇਸਾਂ ਦੀ ਜਾਂਚ ਲਈ ਲਈ ਕ੍ਰਮਵਾਰ ਸਬ ਇੰਸਪੈਕਟਰ ਰਾਣੀ ਕੌਰ, ਏਐੱਸਆਈ ਅਰਜਨ ਸਿੰਘ ਤੇ ਏਐੱਸਆਈ ਨਿਸ਼ਾਨ ਸਿੰਘ ਦੀ ਡਿਊਟੀ ਲਾਈ ਗਈ ਹੈ।