ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Thu, 29 Jan 2026 07:38 PM (IST)
Updated Date: Fri, 30 Jan 2026 04:11 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਨਿਹਾਲਾ ਪਿੰਡ ਦੇ ਟੀ ਪਵਾਇੰਟ ’ਤੇ ਨਾਕੇਬੰਦੀ ਦੌਰਾਨ ਵਾਹਨਾ ਦੀ ਚੈਕਿੰਗ ਕਰ ਰਹੇ ਸੀ। ਇਸੇ ਦੌਰਾਨ ਬਿਨਾ ਨੰਬਰੀ ਮੋਟਰਸਾਈਕਲ ’ਤੇ ਇਕ ਨੌਜਵਾਨ ਆਇਆ। ਜਿਸ ਕੋਲੋਂ ਬਾਈਕ ਦੇ ਕਾਗਜ਼ਾਤ ਪੁੱਛੇ ਪਰ ਉਹ ਨਹੀਂ ਦਿਖਾ ਸਕਿਆ। ਜਦਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਸਨੇ ਭਿੱਖੀਵਿੰਡ ਤੋਂ ਚੋਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰਤਾਪ ਸਿੰਘ ਹੈਪੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੁੱਲਾ ਵਜੋਂ ਪਛਾਣੇ ਗਏ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ।