ਗਮਗੀਨ ਮਾਹੌਲ ’ਚ ਹੋਇਆ ਕਾਮਰੇਡ ਜਸਪਾਲ ਸਿੰਘ ਢਿੱਲੋਂ ਦਾ ਅੰਤਿਮ ਸੰਸਕਾਰ
ਗਮਗੀਨ ਮਾਹੌਲ ਵਿਚ ਹੋਇਆ ਕਾਮਰੇਡ ਜਸਪਾਲ ਸਿੰਘ ਢਿੱਲੋਂ ਦਾ ਅੰਤਿਮ ਸਸਕਾਰ
Publish Date: Thu, 29 Jan 2026 07:40 PM (IST)
Updated Date: Fri, 30 Jan 2026 04:11 AM (IST)

ਕੈਪਸ਼ਨ - ਕਾਮਰੇਡ ਜਸਪਾਲ ਸਿੰਘ ਢਿੱਲੋਂ ਦੀ ਦੇਹ ’ਤੇ ਪਾਰਟੀ ਦਾ ਝੰਡਾ ਪਾਉਂਦੇ ਹੋਏ ਕਾਮਰੇਡ ਦਵਿੰਦਰ ਸੋਹਲ। ਕੈਪਸ਼ਨ - ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਇੰਚਾਰਜ਼ ਕਰਨਬੀਰ ਸਿੰਘ ਬੁਰਜ਼। ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ, ਝਬਾਲ : ਕਿਰਤੀ ਲੋਕਾਂ ਦੇ ਮਸੀਹਾ ਕਾਮਰੇਡ ਜਸਪਾਲ ਸਿੰਘ ਢਿੱਲੋਂ, ਜਿਨ੍ਹਾਂ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੋਟ ਧਰਮ ਚੰਦ ਖੁਰਦ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਸੀਪੀਆਈ ਵੱਲੋਂ ਕਾਮਰੇਡ ਦਵਿੰਦਰ ਸੋਹਲ ਦੀ ਅਗਵਾਈ ਹੇਠ ਉਨ੍ਹਾਂ ਦੀ ਦੇਹ ’ਤੇ ਲਾਲ ਝੰਡਾ ਪਾ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਕਿਰਤੀ ਲੋਕਾਂ ਤੇ ਪਾਰਟੀ ਦੇ ਜੁਝਾਰੂ ਸਾਥੀ ਨੂੰ ਆਖਰੀ ਸਲਾਮ ਕੀਤਾ। ਇਸ ਮੌਕੇ ਹਲਕਾ ਤਰਨਤਾਰਨ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ਼ ਕਰਨਬੀਰ ਸਿੰਘ ਬੁਰਜ਼, ਕਾਮਰੇਡ ਦਵਿੰਦਰ ਸੋਹਲ, ਇਸਤਰੀ ਸਭਾ ਦੇ ਆਗੂ ਸੀਮਾ ਸੋਹਲ, ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ, ਕਾਮਰੇਡ ਚਮਨ ਲਾਲ ਦਰਾਜਕੇ, ਕਾਮਰੇਡ ਅਸ਼ੋਕ ਕੁਮਾਰ ਸੋਹਲ, ਖਾਲੜਾ ਮਿਸ਼ਨ ਕਮੇਟੀ ਦੇ ਬਲਵਿੰਦਰ ਸਿੰਘ ਝਬਾਲ, ਪ੍ਰਧਾਨ ਅਸ਼ੋਕ ਕੁਮਾਰ, ਕਾਮਰੇਡ ਜਸਬੀਰ ਸਿੰਘ ਝਬਾਲ, ਕਾਮਰੇਡ ਬਲਦੇਵ ਸਿੰਘ ਪੰਡੋਰੀ, ਕਾਮਰੇਡ ਦੇਵੀ ਕੁਮਾਰੀ, ਧਰਮ ਸਿੰਘ ਪੱਟੀ, ਕਿਸਾਨ ਆਗੂ ਹਰਭਜਨ ਸਿੰਘ, ਹਰਦੀਪ ਸਿੰਘ ਰਸੂਲਪੁਰ, ਮਜ਼ਦੂਰਾਂ ਦੇ ਆਗੂ ਗੁਰਨਾਮ ਸਿੰਘ ਦਾਊਦ, ਦਰਬਾਰਾ ਸਿੰਘ, ਜਗਤਾਰ ਸਿੰਘ ਕਰਮਪੁਰਾ, ਮੰਗਲ ਸਿੰਘ ਟਾਂਡਾ, ਮਨਜੀਤ ਸਿੰਘ ਬੱਗੂ, ਮਾਸਟਰ ਹਰਭਜਨ ਸਿੰਘ, ਧਰਮ ਸਿੰਘ ਪੱਟੀ, ਅਮਰੀਕ ਸਿੰਘ ਦਾਊਦ, ਮੁਖ਼ਤਾਰ ਸਿੰਘ ਮੱਲ੍ਹਾ ਆਦਿ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।