ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ ਤਿੰਨ ਕਾਬੂ
ਤਰਨਤਾਰਨ ਪੁਲਿਸ ਨੇ ਫੜੀ ਹੈਰੋਇਨ ਤੇ ਨਜਾਇਜ਼ ਸ਼ਰਾਬ, ਤਿੰਨ ਕਾਬੂ
Publish Date: Thu, 29 Jan 2026 08:07 PM (IST)
Updated Date: Fri, 30 Jan 2026 04:13 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਹੈਰੋਇਨ ਅਤੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਐੱਨਡੀਪੀਐੱਸ ਤੇ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ। ਥਾਣਾ ਮੁਖੀ ਇੰਸਪੈਕਟਰ ਨਵਦੀਪ ਭੱਟੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਵਿਸ਼ਾਲ ਉਰਫ ਜੱਜ ਪੁੱਤਰ ਤਰਸੇਮ ਸਿੰਘ ਵਾਸੀ ਸੱਚਖੰਡ ਰੋਡ ਤਰਨਤਾਰਨ ਨੂੰ ਦਸ ਗ੍ਰਾਮ ਹੈਰੋਇਨ ਬਰਾਮਦ ਕਰਕੇ ਰੇਲ ਲਾਈਨ ਦੇ ਨਾਲ ਰੋਹੀ ਵਾਲੇ ਪੁਲ ਕੋਲੋਂ ਕਾਬੂ ਕੀਤਾ। ਜਦਕਿ ਏਐੱਸਆਈ ਸਤਨਾਮ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਿਸ਼ਾਲ ਤੇ ਅਮਨ ਵਾਸੀ ਤਰਨਤਾਰਨ ਨੂੰ 16 ਹਜ਼ਾਰ 500 ਮਿਲੀਲੀਟਰ ਨਾਜਾਇਜ਼ ਸ਼ਰਾਬ, ਜੋ ਉਨ੍ਹਾਂ ਪਲਾਸਟਿਕ ਦੀ ਕੈਨੀ ’ਚ ਪਾਈ ਹੋਈ ਸੀ, ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ।