ਕਾਂਗਰਸ ਭਵਨ ’ਚ ਵਰਕਰਾਂ ਨੇ ਭੁੱਲਰ ਦੀ ਕੀਤੀ ਤਾਜਪੋਸ਼ੀ
ਕਾਂਗਰਸ ਭਵਨ ’ਚ ਵਰਕਰਾਂ ਨੇ ਰਾਜਬੀਰ ਸਿੰਘ ਭੁੱਲਰ ਦੀ ਕੀਤੀ ਤਾਜਪੋਸ਼ੀ
Publish Date: Fri, 30 Jan 2026 05:03 PM (IST)
Updated Date: Fri, 30 Jan 2026 05:04 PM (IST)

- ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਕੀਤਾ ਜ਼ਿਲ੍ਹਾ ਪ੍ਰਧਾਨ ਨੂੰ ਸਨਮਾਨਿਤ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਥਾਨਕ ਕਾਂਗਰਸ ਭਵਨ ਤਰਨਤਾਰਨ ਵਿਖੇ ਕਰਵਾਏ ਗਏ ਸਮਾਗਮ ਉਪਰੰਤ ਜ਼ਿਲ੍ਹੇ ਭਰ ਤੋਂ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਤਾਜਪੋਸ਼ੀ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਭਰ ਤੋਂ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਾਜਬੀਰ ਸਿੰਘ ਭੁੱਲਰ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ’ਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ਚ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਕੰਮ ਕਰੇਗੀ, ਤਾਂ ਜੋ ਆਗਾਮੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਵਿਚ ਕਾਂਗਰਸ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਹਰੇਕ ਕਾਂਗਰਸੀ ਵਰਕਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕਜੁਟ ਹੋ ਕੇ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਡੱਟ ਕੇ ਆਵਾਜ਼ ਬੁਲੰਦ ਕਰ ਰਹੀ ਹੈ, ਉੱਥੇ ਹੀ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲਾਮਬੰਦ ਕਰ ਕੇ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਵੀ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਏਗੀ। ਇਸ ਮੌਕੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਯੁਧਵੀਰ ਸਿੰਘ ਸਰਲੀ, ਚੇਅਰਮੈਨ ਰਮਨ ਕੁਮਾਰ ਝਬਾਲ, ਅਵਤਾਰ ਸਿੰਘ ਠੇਕੇਦਾਰ, ਹਰਪ੍ਰੀਤ ਸਿੰਘ ਸੰਧੂ ਪੱਟੀ, ਸੀਮਾ ਸ਼ਰਮਾ, ਬਾਊ ਬਸੰਤ ਲਾਲ ਟਰਾਂਸਪੋਰਟਰ, ਅਮਰਿੰਦਰ ਸਿੰਘ ਢੀਂਗਰਾ, ਅੰਗਰੇਜ਼ ਸਿੰਘ ਖੱਬੇ, ਹੀਰਾ ਸਿੰਘ ਮੱਲ੍ਹੀ, ਸੰਜੀਵ ਕੁਮਾਰ ਡਿੰਪੀ ਮਹੰਤ, ਪਵਨਦੀਪ ਸਿੰਘ ਖਾਲਸਾ, ਮਾਸਟਰ ਸ਼ਕਤੀ ਸ਼ਰਮਾ ਆਦਿ ਹਾਜ਼ਰ ਸਨ।