ਜੇਲ੍ਹ ’ਚੋਂ ਬਰਾਮਦ ਹੋਏ ਮੋਬਾਈਲ ਫੋਨ
ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਬਰਾਮਦ ਹੋਏ ਮੋਬਾਇਲ ਫੋਨ
Publish Date: Fri, 30 Jan 2026 07:01 PM (IST)
Updated Date: Fri, 30 Jan 2026 07:04 PM (IST)

- ਸੱਤ ਹਵਾਲਾਤੀਆਂ ਵਿਰੁੱਧ ਪੁਲਿਸ ਨੇ ਦਰਜ ਕੀਤੇ ਕੇਸ ਦਰਜ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਿਨ੍ਹਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਜਿੱਥੇ ਪੁਲਿਸ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਚਾਰ ਕੇਸ ਦਰਜ ਕੀਤੇ ਹਨ। ਇਸ ਮੌਕੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਸਤਗੁਰੂ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਕਿਸ਼ਨਗੜ ਮਾਨਸਾ ਕੋਲੋਂ ਕੀਪੈਡ ਵਾਲਾ ਫੋਨ ਬਰਾਮਦ ਕੀਤਾ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮਨਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਮੋਰਾਂਵਾਲੀ ਤੇ ਸੁਖਮਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਬਿਲਾਸਪੁਰ ਹੁਸ਼ਿਆਰਪੁਰ ਕੋਲੋਂ ਤਿੰਨ ਕੀਪੈਡ ਵਾਲੇ ਫੋਨ ਅਤੇ ਇਕ ਹੈੱਡ ਫੋਨ ਬਰਾਮਦ ਕੀਤਾ। ਜਦੋਂਕਿ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਡੱਲ, ਹਰਮਨਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਹਵੇਲੀਆਂ ਅਤੇ ਸੋਮ ਪੁੱਤਰ ਰਾਮਦੇਵ ਵਾਸੀ ਅੰਮ੍ਰਿਤਸਰ ਕੋਲੋਂ ਦੋ ਸਮਾਰਟ ਫੋਨ, ਇੱਕ ਕੀਪੈਡ ਵਾਲਾ ਫੋਨ ਸਣੇ ਸਿਮ, ਤਿੰਨ ਚਾਰਜਰ ਅਤੇ ਇਕ ਡਾਟਾ ਕੇਬਲ ਬਰਾਮਦ ਕੀਤੀ। ਇਸ ਤੋਂ ਇਲਾਵਾ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹਵਾਲਾਤੀ ਤਰਲੋਕ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਅੰਮ੍ਰਿਤਸਰ ਕੋਲੋਂ ਇਕ ਕੀਪੈਡ ਵਾਲਾ ਫੋਨ ਬਰਾਮਦ ਕੀਤਾ ਹੈ। ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦਰਜ ਕੀਤੇ ਗਏ ਕੇਸਾਂ ਦੀ ਜਾਂਚ ਲਈ ਸਬ ਇੰਸਪੈਕਟਰ ਰਹਾਣੀ ਕੌਰ, ਏਐੱਸਆਈ ਨਿਸ਼ਾਨ ਸਿੰਘ ਅਤੇ ਏਐੱਸਆਈ ਪਿਆਰਾ ਸਿੰਘ ਦੀ ਡਿਊਟੀ ਲਾਈ ਗੋਈ ਹੈ।