ਹੈਰੋਇਨ ਸਮੇਤ ਇੱਕ ਮੁਲਜ਼ਮ ਕਾਬੂ
ਵਲਟੋਹਾ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ, ਇਕ ਕਾਬੂ
Publish Date: Fri, 30 Jan 2026 07:13 PM (IST)
Updated Date: Fri, 30 Jan 2026 07:16 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਵਲਟੋਹਾ : ਥਾਣਾ ਵਲਟੋਹਾ ਦੀ ਪੁਲਿਸ ਨੇ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕਰ ਕੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਡਿੱਬੀਪੁਰ ਪਿੰਡ ਦੇ ਸੂਏ ਕੋਲ ਪੁੱਜੇ ਤਾਂ ਇਸੇ ਪਿੰਡ ਦਾ ਇਕ ਨੌਜਵਾਨ ਜਿਸ ਦੀ ਪਛਾਣ ਕੁਲਦੀਪ ਸਿੰਘ ਫਤਹਿ ਪੁੱਤਰ ਜਸਵੰਤ ਸਿੰਘ ਵਜੋਂ ਹੋਈ, ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 244 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।