ਹੈਰੋਇਨ ਤੇ ਡਰੱਗ ਮਨੀ ਸਮੇਤ ਇੱਕ ਕਾਬੂ
ਪੱਟੀ ਪੁਲਿਸ ਨੇ ਫੜੀ ਹੈਰੋਇਨ ਤੇ ਡਰੱਗ ਮਨੀ, ਇਕ ਕਾਬੂ
Publish Date: Sun, 01 Feb 2026 04:15 PM (IST)
Updated Date: Sun, 01 Feb 2026 04:16 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪਿੰਡ ਦੁਬਲੀ ਕੋਲੋਂ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਦੁਬਲੀ ਕੋਲ ਪੁੱਜੇ ਤਾਂ ਟੀ ਪੁਵਾਇੰਟ ਕੋਲ ਘਰਿਆਲਾ ਵਾਲੇ ਪਾਸੇ ਤੋਂ ਇੱਕ ਨੌਜਵਾਨ ਪੈਦਲ ਆਇਆ। ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਅਤੇ 1020 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਦੋਂਕਿ ਗੁਰਸਾਹਿਬ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਰਾਮ ਸਿੰਘ ਵਾਲਾ ਵਜੋਂ ਪਛਾਣੇ ਗਏ। ਉਕਤ ਨੌਜਵਾਨ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।