ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ
ਹਰੀਕੇ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
Publish Date: Sun, 01 Feb 2026 04:16 PM (IST)
Updated Date: Sun, 01 Feb 2026 04:19 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਹਰੀਕੇ ਦੀ ਪੁਲਿਸ ਨੇ ਗਸ਼ਤ ਮੌਕੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਚਰਚ ਕੋਲ ਪੁੱਜੇ ਤਾਂ ਇੱਕ ਨੌਜਵਾਨ ਮਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਵਾਰਡ ਨੰਬਰ 11 ਪੱਟੀ ਨੂੰ 6.67 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ।