ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਫੋਨ ਤੇ ਤੰਬਾਕੂ ਪਦਾਰਥ ਬਰਾਮਦ
ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਫੋਨ ਤੇ ਤੰਬਾਕੂ ਪਦਾਰਥ ਬਰਾਮਦ
Publish Date: Sun, 01 Feb 2026 04:18 PM (IST)
Updated Date: Sun, 01 Feb 2026 04:19 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਨੇ ਇੱਥੇ ਵੱਖ-ਵੱਖ ਬੈਰਕਾਂ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਅਤੇ ਤੰਬਾਕੂ ਪਦਾਰਥ ਬਰਾਮਦ ਕੀਤੇ ਹਨ। ਜਿਨ੍ਹਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਗੁਰਸੇਵਕ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਚੱਕ ਮਹਿਰ ਅਤੇ ਰਾਜਨਦੀਪ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਚੱਕ ਮਹਿਰ ਕੋਲੋਂ ਇੱਕ ਸਮਾਰਟ ਫੋਨ ਸਣੇ ਸਿਮ ਬਰਾਮਦ ਹੋਇਆ। ਜਦੋਂਕਿ ਚੈਕਿੰਗ ਦੌਰਾਨ 9 ਬੀੜੀਆਂ ਦੇ ਬੰਡਲ, 9 ਤੰਬਾਕੂ ਪੁੜੀਆਂ, ਚਾਰ ਹੀਟਰ ਸਪਰਿੰਗ ਅਤੇ ਇਕ ਸਿਗਰਟ ਦੀ ਡੱਬੀ ਵੀ ਬਰਾਮਦ ਹੋਈ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹਵਾਲਾਤੀ ਜਸ਼ਨਪ੍ਰੀਤ ਪੁੱਤਰ ਮੇਜਰ ਸਿੰਘ ਵਾਸੀ ਕੱਕਾ ਕੰਡਿਆਲਾ ਕੋਲੋਂ ਇੱਕ ਕੀਪੈਡ ਵਾਲਾ ਫੋਨ ਸਣੇ ਸਿਮ ਬਰਾਮਦ ਕੀਤਾ ਹੈ। ਜਦੋਂਕਿ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਗੁਰਮੇਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਕਾਲਗੜ ਢਪਈਆਂ ਅਤੇ ਸੰਦੀਪ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਚਵਿੰਡਾ ਦੇਵੀ ਕੋਲੋਂ ਇੱਕ ਸਮਾਰਟ ਅਤੇ ਇੱਕ ਕੀਪੈਡ ਵਾਲਾ ਫੋਨ ਸਣੇ ਸਿਮ ਬਰਾਮਦ ਹੋਇਆ।