ਦੋ ਨੌਜਵਾਨ ਹੈਰੋਇਨ ਸਮੇਤ ਕਾਬੂ
ਗੋਇੰਦਵਾਲ ਸਾਹਿਬ ਪੁਲਿਸ ਨੇ ਫੜੀ ਹੈਰੋਇਨ, ਦੋ ਕਾਬੂ
Publish Date: Sun, 01 Feb 2026 04:19 PM (IST)
Updated Date: Sun, 01 Feb 2026 04:22 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਕੋਲੋਂ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਅਰਜਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਇੰਡਸਟਰੀ ਇਲਾਕੇ ਦੀ ਧਾਗਾ ਮਿਲ ਕੋਲ ਪੁੱਜੇ ਤਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5.09 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜਸਕਰਨ ਸਿੰਘ ਕਾਕਾ ਪੁੱਤਰ ਦਿਲਬਾਗ ਸਿੰਘ ਵਾਸੀ ਧੂੰਦਾ ਅਤੇ ਸਰਬਜੀਤ ਸਿੰਘ ਸਾਬ ਪੁੱਤਰ ਮੰਗਲ ਸਿੰਘ ਵਾਸੀ ਮੰਦਰ ਕਾਲੋਨੀ ਖੱਖ ਵਜੋਂ ਪਛਾਣੇ ਗਏ। ਉਕਤ ਨੌਜਵਾਨਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।