ਹੈਰੋਇਨ ਤੇ ਡਰੱਗ ਮਨੀ ਸਮੇਤ ਇੱਕ ਕਾਬੂ
ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ
Publish Date: Sun, 01 Feb 2026 04:20 PM (IST)
Updated Date: Sun, 01 Feb 2026 04:22 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਪਿੰਡ ਮਾਣੋਚਾਹਲ ਖੁਰਦ ਕੋਲ ਪੁੱਜੇ ਤਾਂ ਨਵਦੀਪ ਸਿੰਘ ਬਿੱਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਚੌਹਾਨ ਜੰਡਿਆਲਾ ਗੁਰੂ ਨੂੰ 8 ਗ੍ਰਾਮ ਹੈਰੋਇਨ ਅਤੇ 1020 ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ।