ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਨੂੰ ਕੀਤਾ ਸਨਮਾਨਿਤ
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ
Publish Date: Sun, 01 Feb 2026 04:57 PM (IST)
Updated Date: Sun, 01 Feb 2026 04:58 PM (IST)
ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ
ਝਬਾਲ : ਧਰਮ ਪ੍ਰਚਾਰ ਲਈ ਹਮੇਸ਼ਾ ਤੱਤਪਰ ਰਹਿਣ ਵਾਲੀ ਜਥੇਬੰਦੀ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਬੀੜ ਸਾਹਿਬ ਵਲੋਂ ਜਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਿਆ, ਉਸ ਦਿਨ ਤੋਂ ਹੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਜਿਸ ਕਾਰਨ ਕਾਲਜ ਦੇ ਸਰਕਲ ਇੰਚਾਰਜ ਤਰਸੇਮ ਸਿੰਘ ਮੀਆਂਪੁਰ ਅਤੇ ਕਾਲਜ ਦੇ ਡਿਪਟੀ ਜ਼ੋਨਲ ਆਰਗੇਨਾਈਜ਼ਰ ਮਾਸਟਰ ਅਵਤਾਰ ਸਿੰਘ ਸੋਹਲ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਨਵੇਂ ਆਏ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਉਹ ਧਰਮ ਪ੍ਰਚਾਰ ਲਈ ਆਪਣਾ ਸਹਿਯੋਗ ਸ਼੍ਰੋਮਣੀ ਕਮੇਟੀ ਨੂੰ ਦਿੰਦੇ ਹਨ, ਉੱਥੇ ਧਰਮ ਪ੍ਰਚਾਰ ਕਰਨ ਵਾਸਤੇ ਗੁਰਦੁਆਰਾ ਸਾਹਿਬ ਵਿਖੇ ਹਰ ਆਉਣ ਵਾਲੇ ਮੈਨੇਜਰ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ, ਜਿਸ ਕਾਰਨ ਸਾਨੂੰ ਨਵੇਂ ਆਏ ਮੈਨੇਜਰ ਧਰਵਿੰਦਰ ਸਿੰਘ ਤੋਂ ਵੀ ਆਸ ਹੈ ਕਿ ਉਹ ਉਨ੍ਹਾਂ ਨੂੰ ਪੂਰਨ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਮੈਨੇਜਰ ਸਾਹਿਬ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਲਈ ਜੋ ਵੀ ਸਹਿਯੋਗ ਉਨ੍ਹਾਂ ਦੀ ਜਥੇਬੰਦੀ ਵੱਲੋਂ ਚਾਹੀਦਾ ਹੋਵੇਗਾ, ਉਹ ਪਹਿਲ ਦੇ ਆਧਾਰ ’ਤੇ ਦੇਣਗੇ। ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦੀ ਜਥੇਬੰਦੀਆਂ ਨੂੰ ਸਹਿਯੋਗ ਦਿੱਤਾ ਜਾਂਦਾ ਹੈ ਤੇ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਦਿੰਦੇ ਰਹਿਣਗੇ।