- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਦੀ ਮੋਦੀ ਸਰਕਾਰ ਨੇ 2026-27 ਦੇ ਬਜਟ ਵਿਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ : ਹਰਜੀਤ ਸੰਧੂ

- ਲੜਕੀਆਂ ਲਈ ਹਰ ਜ਼ਿਲ੍ਹੇ ’ਚ ਹੋਸਟਲ ਖੋਲ੍ਹਣ ਦਾ ਲਿਆ ਗਿਆ ਫ਼ੈਸਲਾ ਹੋਵੇਗਾ ਇਤਿਹਾਸਕ
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ
ਤਰਨਤਾਰਨ : ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਦੇਸ਼ ਦੀ ਆਰਥਿਕ ਖੁਸ਼ਹਾਲੀ ਲਈ ਲਾਹੇਵੰਦ ਹੋਵੇਗਾ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੁੱਖ ਦਫ਼ਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਮੁੱਖ ਆਗੂਆਂ ਦੀ ਇਕੱਤਰਤਾ ਮੌਕੇ ਕੀਤਾ। ਸਾਲ 2026-27 ਲਈ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਸਿੱਧਾ ਪ੍ਰਸਾਰਨ ਤਰਨਤਾਰਨ ਮੁੱਖ ਦਫ਼ਤਰ ਵਿਖੇ ਭਾਜਪਾ ਵਰਕਰਾਂ ਵੱਲੋਂ ਸੁਣਿਆ ਗਿਆ। ਬਜਟ ਮਗਰੋਂ ਇਸ ਦੇ ਉੱਪਰ ਆਪਣੀ ਪ੍ਰਤਿਕਿਰਿਆ ਦਿੰਦਿਆਂ ਹਰਜੀਤ ਸੰਧੂ ਨੇ ਕਿਹਾ ਕਿ ਬਜਟ ਵਿਚ ਗ਼ਰੀਬ ਅਤੇ ਮੱਧ ਵਰਗ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਦੇਸ਼ ਵਿਚ ਬਿਮਾਰੀਆਂ ਦਾ ਬੋਝ ਗੈਰ-ਸੰਚਾਰੀ ਬਿਮਾਰੀਆਂ ਵੱਲ ਲਗਾਤਾਰ ਵੱਧ ਰਿਹਾ ਹੈ, ਜਿਵੇਂ ਕਿ ਸ਼ੂਗਰ, ਕੈਂਸਰ, ਦਿਲ ਦੀ ਬਿਮਾਰੀ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ। 7 ਗੰਭੀਰ ਬਿਮਾਰੀਆਂ ਦੀਆਂ ਦਵਾਈਆਂ ਸਸਤੀਆਂ ਕੀਤੀਆਂ ਗਈਆਂ ਹਨ, ਇਸ ਦੇ ਨਾਲ ਸੋਲਰ ਐਨਰਜੀ ਦਾ ਸਾਮਾਨ, ਕੈਂਸਰ ਦੀਆਂ 17 ਦਵਾਈਆਂ, ਸ਼ੂਗਰ ਦੀਆਂ ਦਵਾਈਆਂ, ਚਮੜੇ ਦਾ ਸਾਮਾਨ, ਮੋਬਾਈਲ, ਈਵੀ ਬੈਟਰੀਆਂ, ਮਾਈਕਰੋਵੇਵ ਓਵਨ, ਸੂਤੀ ਕੱਪੜੇ, ਜੁੱਤੀਆਂ ਸਸਤੀਆਂ ਕੀਤੀਆਂ ਗਈਆਂ ਹਨ। ਤਿੰਨ ਨਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਆਯੁਰਵੈਦ ਸਥਾਪਿਤ ਕੀਤੇ ਜਾਣਗੇ। ਕੇਂਦਰ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ ਕਿ ਟੈਕਸਾਂ ਦੀ ਵੰਡ ਵਿਚ ਰਾਜਾਂ ਦਾ ਹਿੱਸਾ 41 ਫ਼ੀਸਦੀ ’ਤੇ ਬਰਕਰਾਰ ਰੱਖਿਆ ਜਾਵੇਗਾ। ਲੜਕੀਆਂ ਦੇ ਲਈ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦੇਸ਼ ਦੇ ਹਰ ਜ਼ਿਲ੍ਹੇ ਵਿਚ ਇਕ ਗਰਲਜ਼ ਹੋਸਟਲ ਬਣਾਇਆ ਜਾਵੇਗਾ।
ਭਾਜਪਾ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਬਜਟ ਵਿਚ ਕਈ ਅਜਿਹੀਆਂ ਤਜਵੀਜਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਗ਼ਰੀਬ ਅਤੇ ਮੱਧ ਵਰਗ ਨੂੰ ਰਾਹਤ ਮਿਲੇਗੀ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਜਸਕਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂੰਈ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਮੰਡਲ ਪ੍ਰਧਾਨ ਰੋਹਿਤ ਸ਼ਰਮਾ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੱਸਾ ਸਿੰਘ ਪੰਜਵੜ੍ਹ, ਜੇਈ ਗੁਰਬਚਨ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਧਰਮ ਚੰਦ, ਗੁਰਜੰਟ ਸਿੰਘ ਨੂਰਪੁਰ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।