ਨਸ਼ਾ ਕਰਨ ਵਾਲਾ ਇਕ ਨੌਜਵਾਨ ਕਾਬੂ
ਨਸ਼ਾ ਕਰਨ ਵਾਲਾ ਇਕ ਨੌਜਵਾਨ ਪੁਲਿਸ ਨੇ ਕੀਤਾ ਕਾਬੂ
Publish Date: Thu, 05 Feb 2026 07:05 PM (IST)
Updated Date: Fri, 06 Feb 2026 04:08 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੀ ਪਛਾਣ ਜੁਗਰਾਜ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਵਲਟੋਹਾ ਵਜੋਂ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਚੂੰਘ ਪਿੰਡ ਦੇ ਅੱਡੇ ਨਜ਼ਦੀਕ ਪੁੱਜੇ ਤਾਂ ਇਕ ਨੌਜਵਾਨ ਨੂੰ ਭਗਵਾਨਪੁਰਾ ਵਾਲੇ ਲਿੰਕ ਰੋਡ ਤੋਂ ਗ੍ਰਿ਼ਫ਼ਤਾਰ ਕੀਤਾ, ਜਿਸਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਤਲਾਸ਼ੀ ਦੌਰਾਨ ਇਕ ਲਾਈਟਰ, ਸਿਲਵਰ ਪੇਪਰ ਦੀ ਪਾਈਪ, ਹੈਰੋਇਨ ਨਾਲ ਲਿਬੜੀ ਸਿਲਵਰ ਪੰਨੀ ਬਰਾਮਦ ਹੋਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।