ਪਿੰਡ ਦੇਊ ’ਚ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪਿੰਡ ਦੇਊ ‘ਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Publish Date: Thu, 05 Feb 2026 07:06 PM (IST)
Updated Date: Fri, 06 Feb 2026 04:08 AM (IST)
ਕੈਪਸ਼ਨ : ਰਵਿੰਦਰ ਸਿੰਘ ਬ੍ਰਹਮਪੁਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ। ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪਿੰਡ ਦੇਊ ਹਲਕਾ ਖਡੂਰ ਸਾਹਿਬ ਦੇ ਵਸਨੀਕ ਹਰਦਿਆਲ ਸਿੰਘ ਪੰਨੂ ਦੇ ਬੀਤੇ ਦਿਨ੍ਹੀਂ ਹੋਏ ਅਕਾਲ ਚਲਾਣੇ ‘ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ਼ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ, ਸ੍ਰੋਮਣੀ ਅਕਾਲੀ ਦਲ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ। ਬ੍ਰਹਮਪੁਰਾ ਨੇ ਅੱਜ ਹਰਦਿਆਲ ਸਿੰਘ ਪੰਨੂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਬੇਟੇ ਮਨਪ੍ਰੀਤ ਸਿੰਘ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਦਾ ਭਾਣਾ ਮੰਨਣ ਲਈ ਹੌਂਸਲਾ ਦਿੱਤਾ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਰਿਵਾਰ ਦੇ ਕਿਸੇ ਵੀ ਜੀਅ ਦਾ ਸੰਸਾਰ ਤੋਂ ਚਲੇ ਜਾਣਾ ਬਹੁਤ ਦੁਖਦਾਈ ਹੁੰਦਾ ਹੈ ਅਤੇ ਪਰਿਵਾਰ ਲਈ ਕਦੀ ਨਾਂ ਪੂਰਾ ਹੋਣ ਵਾਲਾ ਘਾਟਾ ਵੀ। ਇਸ ਮੌਕੇ ਕੁਲਦੀਪ ਸਿੰਘ ਸਾਬਕਾ ਸਰਪੰਚ ਪਿੰਡ ਦੇਊ, ਕੁਲਵਿੰਦਰ ਸਿੰਘ ਕਿੰਦਰ ਦੇਊ, ਗੁਰਭੇਜ ਸਿੰਘ, ਵਰਿੰਦਰ ਸਿੰਘ, ਪਲਵਿੰਦਰ ਸਿੰਘ ਆਦਿ ਇਸ ਦੁੱਖ ਦੀ ਘੜੀ ਵਿਚ ਮੌਜੂਦ ਸਨ।