ਮੋਦੀ ਸਰਕਾਰ ਨੇ 2026-27 ਦੇ ਬਜਟ ’ਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ : ਹਰਜੀਤ ਸੰਧੂ
ਕੇਂਦਰ ਦੀ ਮੋਦੀ ਸਰਕਾਰ ਨੇ 2026-27 ਦੇ ਬਜਟ ਵਿਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ : ਹਰਜੀਤ ਸੰਧੂ
Publish Date: Thu, 05 Feb 2026 07:19 PM (IST)
Updated Date: Fri, 06 Feb 2026 04:08 AM (IST)

* ਘਾਤਕ ਬਿਮਾਰੀਆਂ ਦੇ ਇਲਾਜ ਨੂੰ ਸਸਤਾ ਕਰਨ ਦੇ ਫ਼ੈਸਲੇ ਦਾ ਕੀਤਾ ਸਵਾਗਤ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤ ਦੀ ਕੇਂਦਰ ਵਾਲੀ ਭਾਜਪਾ ਸਰਕਾਰ ਦੀ ਅਗਵਾਈ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਗਾਤਾਰ ਦੇਸ਼ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਸੁਖਾਵਾਂ, ਸੁਰੱਖਿਅਤ ਬਨਾਉਣ ਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਇਤਿਹਾਸਕ ਫੈਸਲੇ ਲੈ ਕੇ ਦੁਨੀਆ ਦੇ ਵਿਕਸਿਤ ਦੇਸ਼ਾਂ ਦੀ ਮੂਹਰਲੀ ਕਤਾਰ ਵਿਚ ਲਿਆ ਕੇ ਖੜ੍ਹਾ ਕੀਤਾ ਹੈ, ਜਿਸ ਤੋਂ ਪੂਰੇ ਭਾਰਤ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੁੱਖ ਦਫ਼ਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ 2026-27 ਲਈ ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ, ਬਜਟ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਹਰ ਪੱਖੋਂ ਮਜ਼ਬੂਤ ਕਰੇਗਾ। ਲੋਕਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਬਿਮਾਰੀਆਂ ਦਾ ਬੋਝ ਘਟਾਉਣ ਲਈ ਸ਼ੂਗਰ, ਕੈਂਸਰ, ਦਿਲ ਦੀ ਬਿਮਾਰੀ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ, 7 ਗੰਭੀਰ ਬਿਮਾਰੀਆਂ ਦੀਆਂ ਦਵਾਈਆਂ ਸਸਤੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਸੋਲਰ ਐਨਰਜੀ ਦਾ ਸਮਾਨ, ਕੈਂਸਰ ਦੀਆਂ 17 ਦਵਾਈਆਂ, ਸ਼ੂਗਰ ਦੀਆਂ ਦਵਾਈਆਂ, ਚਮੜੇ ਦਾ ਸਮਾਨ, ਮੋਬਾਇਲ, ਈਵੀ ਬੈਟਰੀਆਂ, ਮਾਈਕਰੋਵੇਵ ਓਵਨ, ਸੂਤੀ ਕੱਪੜੇ, ਜੁੱਤੀਆਂ ਸਸਤੀਆਂ ਕੀਤੀਆਂ ਗਈਆਂ ਹਨ। ਤਿੰਨ ਨਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਆਯੁਰਵੈਦ ਸਥਾਪਿਤ ਕੀਤੇ ਜਾਣਗੇ। ਮੋਦੀ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਹੈ ਕਿ ਟੈਕਸਾਂ ਦੀ ਵੰਡ ਵਿਚ ਰਾਜਾਂ ਦਾ ਹਿੱਸਾ 41ਫ਼ੀਸਦੀ ਤੇ ਬਰਕਰਾਰ ਰੱਖਿਆ ਜਾਵੇਗਾ। ਲੜਕੀਆਂ ਦੇ ਲਈ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦੇਸ਼ ਦੇ ਹਰ ਜ਼ਿਲ੍ਹੇ ਵਿਚ ਇਕ ਗਰਲਜ਼ ਹੋਸਟਲ ਬਣਾਇਆ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਬਜਟ ਵਿਚ ਕਈ ਅਜਿਹੀਆਂ ਤਜਵੀਜਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਗਰੀਬ ਅਤੇ ਮੱਧ ਵਰਗ ਨੂੰ ਰਾਹਤ ਮਿਲੇਗੀ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਜਸਕਰਨ ਸਿੰਘ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂੰਈ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਮੰਡਲ ਪ੍ਰਧਾਨ ਰੋਹਿਤ ਸ਼ਰਮਾ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੱਸਾ ਸਿੰਘ ਪੰਜਵੜ੍ਹ, ਜੇਈ ਗੁਰਬਚਨ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਧਰਮ ਚੰਦ, ਗੁਰਜੰਟ ਸਿੰਘ ਨੂਰਪੁਰ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।