ਦੇਸੀ ਪਿਸਤੌਲ ਸਮੇਤ ਮੋਟਰਸਾਈਕਲ ਸਵਾਰ ਕਾਬੂ
ਦੇਸੀ ਪਿਸਤੋਲ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ
Publish Date: Thu, 05 Feb 2026 07:21 PM (IST)
Updated Date: Fri, 06 Feb 2026 04:08 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਦੇਸੀ ਪਿਸਟਲ ਅਤੇ ਕਾਰਤੂਸ ਬਰਾਮਦ ਕਰਕੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਮੌਕੇ ਪਿੰਡ ਦੁਬਲੀ ਦੀ ਦਾਣਾ ਮੰਡੀ ਵਿਚ ਮੌਜੂਦ ਸਨ। ਇਸੇ ਦੌਰਾਨ ਬਿਨ੍ਹਾਂ ਨੰਬਰ ਦੇ ਮੋਟਰਸਾਈਕਲ ’ਤੇ ਸਵਾਰ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਿਸਦੀ ਤਲਾਸ਼ੀ ਦੌਰਾਨ ਉਸ ਕੋਲੋਂ 32 ਬੋਰ ਦਾ ਦੇਸੀ ਪਿਸਟਲ ਅਤੇ ਤਿੰਨ ਕਾਰਤੂਸ ਬਰਾਮਦ ਹੋਏ। ਜਦੋਂਕਿ ਮੋਟਰਸਾਈਕਲ ਸਣੇ ਉਸ ਨੂੰ ਹਿਰਾਸਤ ਵਿਚ ਲੈ ਕੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।