ਦਸ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਦਸ ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Thu, 05 Feb 2026 07:23 PM (IST)
Updated Date: Fri, 06 Feb 2026 04:08 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਮੌਕੇ ਰੇਲਵੇ ਸਟੇਸ਼ਨ ਕੋਲ ਪੁੱਜੇ ਤਾਂ ਇਕ ਨੌਜਵਾਨ ਜਿਸ ਦੀ ਪਛਾਣ ਪ੍ਰਿੰਸ ਪੁੱਤਰ ਜੁਗਲ ਕਿਸ਼ੋਰ ਵਾਸੀ ਮੁਹੱਲਾ ਮੀਰਾ ਵਾਲੀ ਬਸਤੀ ਪੱਟੀ ਵਜੋਂ ਹੋਈ, ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ।