ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ, ਕੇਸ ਦਰਜ
ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਇਲ ਬਰਾਮਦ, ਕੇਸ ਦਰਜ
Publish Date: Fri, 06 Feb 2026 04:32 PM (IST)
Updated Date: Fri, 06 Feb 2026 04:35 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਜੇਲ੍ਹ ਅਧਿਕਾਰੀਆਂ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ। ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਸੁਖਵੰਤ ਸਿੰਘ ਕੋਲੋਂ ਇੱਕ ਸਮਾਰਟ ਫੋਨ ਸਣੇ ਸਿਮ ਕਾਰਡ ਬਰਾਮਦ ਹੋਇਆ। ਜਦੋਂਕਿ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰਈਆ ਕੋਲੋਂ ਇੱਕ ਕੀਪੈਡ ਵਾਲਾ ਫੋਨ ਬਰਾਮਦ ਹੋਇਆ। ਇਸੇ ਤਰ੍ਹਾਂ ਹਵਾਲਾਤੀ ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਅਤੇ ਗੁਰਪਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੰਬੋ ਕੋਲੋਂ ਦੋ ਕੀਪੈਡ ਵਾਲੇ ਫੋਨ ਬਰਾਮਦ ਹੋਏ। ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਜਿਨ੍ਹਾਂ ਦੀ ਅਗਲੀ ਜਾਂਚ ਲਈ ਏਐੱਸਆਈ ਪਿਆਰਾ ਸਿੰਘ, ਬਲਦੇਵ ਸਿੰਘ ਅਤੇ ਅਰਜਨ ਸਿੰਘ ਦੀ ਡਿਊਟੀ ਲਾਈ ਗਈ ਹੈ।