ਹੈਰੋਇਨ ਸਮੇਤ ਇੱਕ ਮੁਲਜ਼ਮ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Fri, 06 Feb 2026 04:34 PM (IST)
Updated Date: Fri, 06 Feb 2026 04:35 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਪੱਟੀ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਅੱਡਾ ਪੂਨੀਆਂ ਕੋਲ ਪੁੱਜੇ ਤਾਂ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਗੁਰਨਾਮ ਸਿੰਘ ਵਾਸੀ ਸਭਰਾ ਨਾਮਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਅਤੇ 1050 ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।