ਪਾਬੰਦੀਸ਼ੁਦਾ ਗੋਲੀਆਂ ਤੇ ਡਰੱਗ ਮਨੀ ਸਣੇ ਇੱਕ ਕਾਬੂ
ਪਾਬੰਦੀਸ਼ੁਦਾ ਗੋਲੀਆਂ ਤੇ ਡਰੱਗ ਮਨੀ ਸਣੇ ਇਕ ਕਾਬੂ
Publish Date: Fri, 06 Feb 2026 04:38 PM (IST)
Updated Date: Fri, 06 Feb 2026 04:41 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਕੋਲੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਫਤਿਆਬਾਦ ਵਿਚ ਮੌਜੂਦ ਸਨ। ਇਸੇ ਦੌਰਾਨ ਹੀਰਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੈਲ ਢਾਏ ਵਾਲਾ ਨੂੰ 250 ਪਾਬੰਦੀਸ਼ੁਦਾ ਗੋਲੀਆਂ ਅਤੇ 1100 ਦੀ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।