ਦੋ ਦੋਸਤਾਂ ਦੀ ਕੀਤੀ ਕੁੱਟਮਾਰ, ਇੱਕ ਦੀ ਲੱਤ ’ਚ ਮਾਰੀ ਗੋਲੀ
ਦੋ ਦੋਸਤਾਂ ਦੀ ਕੀਤੀ ਕੁੱਟਮਾਰ, ਇਕ ਦੀ ਲੱਤ ਵਿਚ ਮਾਰੀ ਗੋਲੀ
Publish Date: Fri, 06 Feb 2026 04:40 PM (IST)
Updated Date: Fri, 06 Feb 2026 04:44 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਪਿੰਡ ਝੰਡੇਰ ਮਹਾਪੁਰਖਾਂ ਵਾਸੀ ਦੋ ਦੋਸਤਾਂ ਦੀ ਕਥਿਤ ਤੌਰ ’ਤੇ ਕੁੱਟਮਾਰ ਕਰ ਕੇ ਗੱਡੀ ਦੀ ਭੰਨਤੋੜ ਕਰਨ ਤੋਂ ਇਲਾਵਾ ਇਕ ਦੀ ਲੱਤ ਵਿਚ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅੱਧਾ ਦਰਜਨ ਦੇ ਕਰੀਬ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਗੁਰਜਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਝੰਡੇਰ ਮਹਾਪੁਰਖਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਗੋਇੰਦਵਾਲ ਸਾਹਿਬ ਤੋਂ ਫਤਿਆਬਾਦ ਰਾਹੀਂ ਆਪਣੇ ਘਰ ਜਾ ਰਹੇ ਸੀ। ਜਦੋਂ ਉਹ ਆਪਣੇ ਘਰ ਤੋਂ ਥੋੜ੍ਹਾ ਪਿੱਛੇ ਸੀ ਤਾਂ ਸਹਿਜਪ੍ਰੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਧੂੰਦਾ, ਰੇਸ਼ਮ ਸਿੰਘ ਵਾਸੀ ਖਵਾਸਪੁਰ ਅਤੇ ਸ਼ੇਰਾ ਰੰਧਾਵਾ ਵਾਸੀ ਧੂੰਦਾ ਨੇ ਤਿੰਨ ਦੇ ਕਰੀਬ ਅਣਪਛਾਤਿਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਲੱਤ ਵਿਚ ਗੋਲੀ ਮਾਰ ਦਿੱਤੀ। ਜਦੋਂਕਿ ਉਨ੍ਹਾਂ ਦੀ ਕਾਰ ਦੀ ਵੀ ਭੰਨਤੋੜ ਕਰ ਦਿੱਤੀ। ਉਸ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ੀਲਿਟੀ ਹਸਪਤਾਲ ਦਾਖਲ ਕਰਵਾਇਆ ਗਿਆ। ਜਾਂਚ ਅਧਿਕਾਰੀ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ’ਚ ਦੱਸੇ ਲੋਕਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।