ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਇੱਕ ਕਾਬੂ
ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Fri, 06 Feb 2026 04:42 PM (IST)
Updated Date: Fri, 06 Feb 2026 04:44 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਝਬਾਲ : ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦਾ ਬੁਲਟ ਮੋਟਰਸਾਈਕਲ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਖ਼ਿਲਾਫ਼ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਦੋਦੇ ਪਿੰਡ ਦੀ ਨਹਿਰ ਕੋਲ ਪੁੱਜੇ ਤਾਂ ਰਾਜਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਛਾਪਾ ਨਾਮਕ ਵਿਅਕਤੀ ਨੂੰ ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।