ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਕੀਤੇ ਦੋ ਕਾਬੂ
Publish Date: Fri, 06 Feb 2026 04:43 PM (IST)
Updated Date: Fri, 06 Feb 2026 04:44 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਮਾਣਕਪੁਰਾ ਕੋਲ ਪੁੱਜੇ ਤਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਨ੍ਹਾਂ ਦੀ ਤਲਾਸ਼ੀ ਦੌਰਾਨ 12.09 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਸ਼ਰਨਜੀਤ ਸਿੰਘ ਸੰਨੀ ਪੁੱਤਰ ਜਗਦੀਸ਼ ਸਿੰਘ ਅਤੇ ਦਿਲਬਾਗ ਸਿੰਘ ਗੇਜੀ ਪੁੱਤਰ ਬੀਰਾ ਸਿੰਘ ਵਾਸੀ ਕਸੇਲ ਵਜੋਂ ਹੋਈ ਹੈ। ਜਿਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।