ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਮਾਤਾ ਦਾ ਦੇਹਾਂਤ
ਕਰਾਇਮ ਐਂਡ ਕਰੱਪਸ਼ਨ ਸੰਸਥਾ ਦੀ ਜ਼ਿਲ੍ਹਾ ਪ੍ਰਧਾਨ ਮਮਤਾ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Fri, 06 Feb 2026 05:25 PM (IST)
Updated Date: Fri, 06 Feb 2026 05:29 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਕ੍ਰਾਈਮ ਐਂਡ ਕਰੱਪਸ਼ਨ ਰਿਫੋਰਮਸ ਆਰਗੇਨਾਈਜੇਸ਼ਨ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਮਮਤਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ। ਜਦੋਂ ਉਨ੍ਹਾਂ ਦੀ ਮਾਤਾ ਰਵੇਲ ਕੌਰ ਪਤਨੀ ਅਮਰਦਾਸ ਦੀ ਅਚਾਨਕ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਪੰਜਾਬ ਪ੍ਰਧਾਨ ਬਲਵੰਤ ਸਿੰਘ ਬੰਟੀ, ਅਜੀਤ ਸਿੰਘ ਚੌਹਾਨ ਸੀਨੀਅਰ ਮੀਤ ਪ੍ਰਧਾਨ ਪੰਜਾਬ, ਸਲਾਹਕਾਰ ਪੰਜਾਬ ਅੰਗਰੇਜ ਸਿੰਘ ਗੇਜਾ, ਜ਼ਿਲ੍ਹਾ ਜੁਆਇੰਟ ਸਕੱਤਰ ਬਰਲਾਮ ਸਿੰਘ, ਜ਼ਿਲ੍ਹਾ ਸੀਨੀਅਰ ਸਲਾਹਕਾਰ ਬਾਊ ਅਸ਼ੋਕ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਪਲਵਿੰਦਰ ਸਿੰਘ ਬਿੱਲਾ, ਬਲਾਕ ਵਾਈਸ ਪ੍ਰਧਾਨ ਬਾਪੂ ਜਗੀਰ ਸਿੰਘ, ਜਸਵਿੰਦਰ ਸਿੰਘ ਜੱਸਾ ਨੇ ਮਮਤਾ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਨਮਿਤ ਸ਼ਰਧਾਂਜਲੀ ਸਮਾਗਮ 13 ਫਰਵਰੀ ਸ਼ੁੱਕਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਪੁਰੀ ਸਰਹਾਲੀ ਰੋਡ ਪੱਟੀ ਵਿਖੇ ਹੋਵੇਗੀ।