ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਦੀ ਰਜਿਸਟ੍ਰੇਸ਼ਨ ਕਰਵਾਈ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਦੀ ਰਜਿਸਟਰੇਸ਼ਨ ਕਰਵਾਈ
Publish Date: Fri, 06 Feb 2026 06:40 PM (IST)
Updated Date: Fri, 06 Feb 2026 06:41 PM (IST)
ਸਤਨਾਮ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਚੀਮਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਮੋਹਤਬਾਰ ਵਿਅਕਤੀ ਤੇ ਅਧਿਆਪਕ ਤੋਂ ਇਲਾਵਾ ਸਰਪੰਚ ਅਵਤਾਰ ਸਿੰਘ ਸਮਰਾ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਨਾਲ ਹਰ ਇੱਕ ਵਿਅਕਤੀ ਨੂੰ 10 ਲੱਖ ਤਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਜਿਸ ਨਾਲ ਗ਼ਰੀਬ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਲਾਜ ’ਚ ਮੁਸ਼ਕਿਲ ਨਹੀਂ ਆਵੇਗੀ। ਇਸ ਮੌਕੇ ਸਰਪੰਚ ਜਗਰੂਪ ਸਿੰਘ ਚੀਮਾ ਸਭਰਾ, ਮੈਂਬਰ ਮਨਦੀਪ ਸਿੰਘ, ਮੈਂਬਰ ਤਲਵਿੰਦਰ ਸਿੰਘ, ਮੈਂਬਰ ਮਲਕੀਤ ਸਿੰਘ, ਮੈਂਬਰ ਸਤਨਾਮ ਸਿੰਘ, ਹੈਲਥ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।