ਫ੍ਰੀ ਆਯੂਸ਼ ਕੈਂਪ ਅੱਜ
ਫ੍ਰੀ ਆਯੂਸ਼ ਕੈਂਪ ਅੱਜ
Publish Date: Fri, 06 Feb 2026 08:35 PM (IST)
Updated Date: Fri, 06 Feb 2026 08:38 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਤਰਨਤਾਰਨ ਵੱਲੋਂ ਸ਼ਨਿਚਰਵਾਰ ਨੂੰ ਫ੍ਰੀ ਆਯੂਸ਼ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿਚ ਆਯੁਰਵੈਦਿਕ ਅਤੇ ਹੋਮਿਓਪੈਥਿਕ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਫ੍ਰੀ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੀਮਾ ਜੈਨ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ-ਕਮ-ਸੀਈਓ ਜ਼ਿਲ੍ਹਾ ਆਯੁਸ਼ ਸੁਸਾਇਟੀ ਤਰਨਤਾਰਨ ਨੇ ਦੱਸਿਆ ਕਿ ਇਹ ਕੈਂਪ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ 7 ਫਰਵਰੀ ਨੂੰ ਸਵੇਰੇ 9 ਤੋਂ ਸ਼ਾਮ 3 ਵਜੇ ਤਕ ਲਗਾਇਆ ਜਾਵੇਗਾ।