ਸੱਚਖੰਡ ਰੋਡ ’ਤੋਂ ਭਲਕੇ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ
ਸੱਚ ਖੰਡ ਰੋਡ ’ਤੋਂ ਭਲਕੇ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ
Publish Date: Fri, 06 Feb 2026 08:37 PM (IST)
Updated Date: Fri, 06 Feb 2026 08:38 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤਰਨਾਤਰਨ ਦੇ ਸੱਚਖੰਡ ਰੋਡ ’ਤੇ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸਜਾਇਆ ਜਾ ਰਿਹਾ ਹੈ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਟਾਹਲਾ ਸਾਹਿਬ ਪਹੁੰਚੇਗਾ। ਨੌਜਵਾਨ ਸੇਵਕ ਸਭਾ ਸੱਚਖੰਡ ਰੋਡ ਤਰਨਤਾਰਨ ਵੱਲੋਂ ਸਜਾਏ ਜੇ ਰਹੇ ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪਡ਼ਾਵਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।