ਦਸਵੀਂ ਜਮਾਤ ਲਈ ਵਿਦਾਇਗੀ ਸਮਾਗਮ ਕਰਵਾਇਆ
ਮਾਝਾ ਪਬਲਿਕ ਸਕੂਲ ’ਚ ਦਸਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ
Publish Date: Sat, 07 Feb 2026 04:30 PM (IST)
Updated Date: Sat, 07 Feb 2026 04:32 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਮਾਝਾ ਪਬਲਿਕ ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਭਾਵਪੂਰਕ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਹਿਲ ਸਿੰਘ ਵਾਈਸ ਚਾਂਸਲਰ ਖਾਲਸਾ ਯੂਨੀਵਰਸਿਟੀ, ਰਾਜਬੀਰ ਸਿੰਘ ਗਿੱਲ ਅਤੇ ਸੁਖਬੀਰ ਸਿੰਘ ਸੰਧਾਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਕੂਲ ਦੇ ਵਿਹੜੇ ਨੂੰ ਇਸ ਮੌਕੇ ਖੂਬਸੂਰਤ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਵੱਲੋਂ ਗੀਤ, ਨਾਚ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਕੇ ਸਮਾਗਮ ਨੂੰ ਯਾਦਗਾਰ ਬਣਾਇਆ ਗਿਆ। ਇਸ ਮੌਕੇ ਹੋਏ ਮੁਕਾਬਲਿਆਂ ਦੌਰਾਨ ਲੜਕਿਆਂ ਵਿਚੋਂ ਮਿਸਟਰ ਪਰਫੈਕਟ ਦਾ ਖਿਤਾਬ ਗੁਰਕਰਨਬੀਰ ਸਿੰਘ, ਮਿਸਟਰ ਚਾਰਮਿੰਗ ਪ੍ਰਵੀਨ ਵਰਮਾ ਅਤੇ ਮਿਸਟਰ ਫੇਅਰਵੈੱਲ ਸਿਰਜਨਜੀਤ ਸਿੰਘ ਸੁਖੀਜਾ ਨੂੰ ਪ੍ਰਦਾਨ ਕੀਤਾ ਗਿਆ। ਇਸੇ ਤਰ੍ਹਾਂ ਲੜਕੀਆਂ ਵਿਚੋਂ ਮਿਸ ਪਰਫੈਕਟ ਅਰਪਨਦੀਪ ਕੌਰ, ਮਿਸ ਚਾਰਮਿੰਗ ਜਸ਼ਨਦੀਪ ਕੌਰ ਅਤੇ ਮਿਸ ਫੇਅਰਵੈੱਲ ਕਮਲਦੀਪ ਕੌਰ ਨੂੰ ਚੁਣਿਆ ਗਿਆ। ਇਸ ਮੌਕੇ ਸਕੂਲ ਲਈ ਮਾਣ ਵਾਲੀ ਗੱਲ ਵੀ ਸਾਹਮਣੇ ਆਈ ਕਿ ਸਕੂਲ ਦੀ ਵਿਦਿਆਰਥਣ ਵਿਸ਼ਵਦੀਪ ਕੌਰ ਦੀ ਚੋਣ ਭਾਰਤੀ ਮਰਚੈਂਟ ਨੇਵੀ ਵਿਚ ਹੋਈ ਹੈ। ਮੁੱਖ ਮਹਿਮਾਨਾਂ ਅਤੇ ਸਕੂਲ ਪ੍ਰਬੰਧਨ ਵੱਲੋਂ ਉਸ ਨੂੰ ਵਧਾਈ ਦਿੰਦਿਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਦੱਸਿਆ ਗਿਆ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਵਿਚ ਅੱਗੇ ਵਧਣ। ਸਕੂਲ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਪ੍ਰਤੀ ਕ੍ਰਿਤੱਗਤਾ ਪ੍ਰਗਟ ਕੀਤੀ ਗਈ।