ਬੋਰਡ ਦੇ ਇਮਤਿਹਾਨਾਂ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ’ਚ ਬੋਰਡ ਦੇ ਇਮਤਿਹਾਨਾਂ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
Publish Date: Sat, 07 Feb 2026 04:33 PM (IST)
Updated Date: Sat, 07 Feb 2026 04:35 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਬਾਬਾ ਸੇਵਾ ਸਿੰਘ ਜੀ ਦੀ ਅਗਵਾਈ ਹੇਠ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਵਿੱਦਿਅਕ ਸੈਸ਼ਨ 2025-26 ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਬੋਰਡ ਦੇ ਇਮਤਿਹਾਨਾਂ ਦੇ ਚੰਗੇ ਨਤੀਜਿਆਂ ਲਈ ਸਕੂਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਗੁਰੂ ਸਾਹਿਬ ਜੀ ਦਾ ਓਟ ਆਸਰਾ ਲਿਆ ਗਿਆ। 5 ਫਰਵਰੀ ਨੂੰ ਸਕੂਲ ਵਿਚ ਸ੍ਰੀ ਆਖੰਡ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਕਰਨ ਦੀ ਸੇਵਾ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਰਿਲੀਜਅਸ ਸਟੱਡੀਜ਼ ਦੇ ਵਿਦਿਆਰਥੀਆਂ ਵੱਲੋਂ ਨਿਭਾਈ ਗਈ। 7 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਭੋਗ ਤੋਂ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਵਿਦਿਆਰਥੀਆਂ ਦੇ ਬੋਰਡ ਦੇ ਇਮਤਿਹਾਨਾਂ ਵਿਚ ਚੰਗੇ ਨਤੀਜੇ ਆਉਣ ਦੀ ਅਰਦਾਸ ਬੇਨਤੀ ਕੀਤੀ ਗਈ ਅਤੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਕੱਤਰ ਜਸਵਿੰਦਰਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਆਉਣ ਵਾਲੇ ਇਮਤਿਹਾਨਾਂ ਲਈ ਸਖਤ ਮਿਹਨਤ ਕਰਕੇ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹੈੱਡਮਿਸਟ੍ਰੈੱਸ ਨਵਪ੍ਰੀਤ ਕੌਰ, ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।