ਪੰਜਾਬ ਦੀ ਜਾਬਰ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ’ਤੇ ਕੀਤਾ ਜਬਰ : ਜਾਮਾਰਾਏ
ਪੰਜਾਬ ਦੀ ਜਾਬਰ ਸਰਕਾਰ ਨੇ ਕਿਸਾਨਾਂ, ਮਜ਼ਦੂਰਾ ’ਤੇ ਕੀਤਾ ਜਬਰ- ਜਾਮਾਰਾਏ
Publish Date: Sat, 07 Feb 2026 05:54 PM (IST)
Updated Date: Sat, 07 Feb 2026 05:56 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਕਿਸਾਨਾਂ ਉੱਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਅੱਤਿਆਚਾਰ ਦੀ ਜ਼ਮਹੂਰੀ ਕਿਸਾਨ ਸਭਾ ਨਿਖੇਧੀ ਕਰਦੀ ਹੈ। ਕਿਉਂਕਿ ਆਪਣੇ ਆਪ ਨੂੰ ਆਮ ਘਰਾਂ ਦੇ ਧੀ, ਪੁੱਤ ਦੱਸਣ ਵਾਲੇ ਅਤੇ ਸਰਕਾਰ ਪਿੰਡਾਂ ਦੀਆਂ ਸੱਥਾਂ ਵਿਚੋਂ ਚਲਾਉਣ ਦਾ ਦਾਅਵਾ ਕਰਨ ਵਾਲੇ ਤੇ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਦੇ ਆਗੂ ਪੱਗਾਂ ਸਿਰਾਂ ਤੋਂ ਲਾਹੁਣ ਅਤੇ ਧੀਆਂ ਦੀਆਂ ਚੁੰਨੀਆਂ ਨੂੰ ਸੜਕਾਂ ਉੱਤੇ ਰੋਲਣ ਲੱਗੀ ਹੋਈ ਹੈ। ਆਪਣੇ ਹੱਕਾਂ ਲਈ ਲੜਦੇ ਕਿਸਾਨਾਂ, ਮਜ਼ਦੂਰਾਂ, ਪੱਤਰਕਾਰਾਂ, ਮੁਲਾਜ਼ਮਾਂ ਆਦਿ ਨੂੰ ਜ਼ਬਰ ਨਾਲ ਦਬਾਉਣ ਦੇ ਰਸਤੇ ਉੱਪਰ ਤੁਰੀ ਹੋਈ ਹੈ। ਇਹ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇ ਮਾਰ ਕੇ ਜੋ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਬਠਿੰਡਾ ਵਿਖੇ ਜੋ ਅਥਰੂ ਗੈਸ ਦੇ ਗੋਲੇ ਦਾਗੇ ਗਏ ਹਨ, ਉਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।