ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਗੁਰੂਕੁਲ ਸਕੂਲ ਦੇ ਬੱਚਿਆਂ ਨੇ ਕੀਤੀ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
Publish Date: Sat, 07 Feb 2026 06:53 PM (IST)
Updated Date: Sat, 07 Feb 2026 06:56 PM (IST)
ਰਾਜਨ ਚੋਪੜਾ•, ਪੰਜਾਬੀ ਜਾਗਰਣ ਭਿੱਖੀਵਿੰਡ : ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਗਿਆਰ੍ਹਵੀਂ ਜਮਾਤ ਦੇ ਬੱਚਿਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਮੇਂ ਬੱਚਿਆਂ ਵੱਲੋਂ ਸਟੇਜ ’ਤੇ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਕਾਰਗੁਜ਼ਾਰੀਆਂ ਪੇਸ਼ ਕੀਤੀਆਂ ਗਈਆਂ। ਗਿਆਰ੍ਹਵੀਂ ਜਮਾਤ ਵੱਲੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਗਿਫਟ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਦਲਜੀਤ ਮਲਹੋਤਰਾ, ਪ੍ਰਿੰਸੀਪਲ ਲੁਕੇਸ਼ ਮਲਹੋਤਰਾ ਅਤੇ ਸਮੂਹ ਅਧਿਆਪਕਾਂ ਦਾ ਸਨਮਾਨ ਵੀ ਬੱਚਿਆਂ ਵੱਲੋਂ ਕੀਤਾ ਗਿਆ। ਇਸ ਮੌਕੇ ਚੇਅਰਮੈਨ ਦਲਜੀਤ ਮਲਹੋਤਰਾ, ਮੁਸਕਾਨ ਮਲਹੋਤਰਾ ਅਤੇ ਸਕੂਲ ਪ੍ਰਿੰਸੀਪਲ ਲੁਕੇਸ਼ ਮਲਹੋਤਰਾ ਵੱਲੋਂ ਸਾਰੇ ਬੱਚਿਆਂ ਨੂੰ ਸਫਲ ਪ੍ਰੋਗਰਾਮ ਲਈ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਪਰਮਜੀਤ ਕੌਰ, ਕੋਆਰਡੀਨੇਟਰ ਹਰਮਨਪ੍ਰੀਤ ਕੌਰ, ਅਧਿਆਪਕ ਗੁਰਚਰਨ ਸਿੰਘ, ਅਮਨਦੀਪ ਸਿੰਘ, ਹਰਨੰਦ ਸਿੰਘ, ਨਿਸ਼ਾਨ ਸਿੰਘ, ਸਾਹਿਲ ਕੁਮਾਰ, ਦਿਲਜੀਤ ਸਿੰਘ, ਬਿਕਰਮਜੀਤ ਸਿੰਘ, ਕਿਰਨਜੀਤ ਕੌਰ, ਗੁਰਜੀਤ ਕੌਰ, ਨਵਦੀਪ ਕੌਰ, ਕਾਜਲ ਸ਼ਰਮਾ, ਰਜਵੰਤ ਕੌਰ, ਕਿਰਨ ਕੌਰ, ਅਰੁਣਪ੍ਰੀਤ ਕੌਰ, ਰਮਨਦੀਪ ਕੌਰ, ਦਿਵਿਆ, ਕਵਲਜੀਤ ਕੌਰ, ਗੁਰਪ੍ਰੀਤ ਕੌਰ, ਪ੍ਰਿਆ ਆਦਿ ਹਾਜ਼ਰ ਸਨ।