ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਕਾਬੂ
ਹੈਰੋਇਨ ਅਤੇ ਡਰੱਗ ਮਨੀ ਸਮੇਤ ਔਰਤ ਕਾਬੂ
Publish Date: Sat, 07 Feb 2026 07:03 PM (IST)
Updated Date: Sat, 07 Feb 2026 07:05 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਔਰਤ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਏਐੇੱਸਆਈ ਕਿਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਗੁਰਦੁਆਰਾ ਟੱਕਰ ਸਾਹਿਬ ਨੇੜਲੀ ਰੋਹੀ ਦੇ ਪੁਲ ਕੋਲ ਪੁੱਜੇ ਤਾਂ ਇੱਕ ਔਰਤ ਨੂੰ ਸ਼ੱਕੀ ਹਾਲਤ ਵਿਚ ਵੇਖਿਆ। ਜਿਸ ਨੂੰ ਮਹਿਲਾ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਅਤੇ 1040 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗੋਹਲਵੜ ਵਜੋਂ ਪਛਾਣੀ ਗਈ ਉਕਤ ਔਰਤ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।