ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ
ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਪੁਲਿਸ ਨੇ ਦੋ ਫੜੇ
Publish Date: Sat, 07 Feb 2026 07:07 PM (IST)
Updated Date: Sat, 07 Feb 2026 07:11 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸਰਹਾਲੀ ਕਲਾਂ : ਥਾਣਾ ਸਰਹਾਲੀ ਅਧੀਨ ਆਉਂਦੀ ਚੌਕੀ ਨੌਸ਼ਹਿਰਾ ਪਨੂੰਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਚੌਕੀ ਦੇ ਏਐੱਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਐੱਫਸੀਆਈ ਦੇ ਗੁਦਾਮਾਂ ਕੋਲ ਪੁੱਜੇ ਤਾਂ ਦੋ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਸੁਪਨੀਤ ਉਰਫ ਸਰੂਪ ਸਿੰਘ ਪੁੱਤਰ ਅੰਗਰੇਜ ਸਿੰਘ ਅਤੇ ਲਵਪ੍ਰੀਤ ਸਿੰਘ ਲੱਭਾ ਪੁੱਤਰ ਪ੍ਰਕਾਸ਼ ਸਿੰਘ ਵਾਸੀ ਢੋਟੀਆਂ ਵਜੋਂ ਹੋਈ ਨੂੰ 6 ਗ੍ਰਾਮ ਹੈਰੋਇਨ ਅਤੇ 400 ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਦੋਵਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।