ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਚੋਹਲਾ ਸਾਹਿਬ ਪੁਲਿਸ ਨੇ ਹੈਰੋਇਨ ਸਣੇ ਕੀਤੇ ਦੋ ਕਾਬੂ
Publish Date: Sat, 07 Feb 2026 07:12 PM (IST)
Updated Date: Sat, 07 Feb 2026 07:14 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਚੋਹਲਾ ਸਾਹਿਬ : ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਨੇ ਗਸ਼ਤ ਕਰਦਿਆਂ ਇੱਕ ਨੌਜਵਾਨ ਨੂੰ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਇੱਕ ਹੋਰ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਸ਼ੇਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਬ੍ਰਹਮਪੁਰਾ ਪਿੰਡ ਦੇ ਟੀ ਪੁਆਇੰਟ ਕੋਲ ਪੁੱਜੇ ਤਾਂ ਪੈਦਲ ਆ ਰਹੇ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਬ੍ਰਹਮਪੁਰਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਦੌਰਾਨ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਜਦੋਂਕਿ ਉਸ ਦੀ ਪੁੱਛਗਿੱਛ ਦੇ ਆਧਾਰ ’ਤੇ ਜਗਰੂਪ ਸਿੰਘ ਜੂਪਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗੁੱਜਰਪੁਰਾ ਨੂੰ ਕੇਸ ਵਿਚ ਨਾਮਜ਼ਦ ਕੀਤਾ। ਜਿਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।