ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋ. ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
Publish Date: Fri, 13 Feb 2026 05:53 PM (IST)
Updated Date: Sat, 14 Feb 2026 04:09 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਦੇ ਸੱਦੇ ’ਤੇ ਬਲਦੇਵ ਸਿੰਘ ਕੱਲ੍ਹਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਫਿਕਸ ਮੈਡੀਕਲ ਭੱਤੇ ਵਿਚ ਵਾਧਾ ਕਰਨ ਸਬੰਧੀ ਮੰਗ ਪੱਤਰ ਸਹਾਇਕ ਕਮਿਸ਼ਨਰ ਕਰਨਵੀਰ ਸਿੰਘ ਨੂੰ ਦਿੱਤਾ ਗਿਆ। ਇਸ ਮੌਕੇ ਸਤਪਾਲ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝੇ ਫਰੰਟ ਨਾਲ ਗੱਲਬਾਤ ਤੋਂ ਭੱਜ ਰਹੀ ਹੈ। ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰ ਰਹੀ ਹੈ। ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕੇਂਦਰ ਦੀ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਦਲਬੀਰ ਸਿੰਘ ਚੋਹਲਾ ਸਾਹਿਬ, ਕਸ਼ਮੀਰ ਸਿੰਘ ਪ੍ਰਿੰਸੀਪਲ ਨੇ ਵੀ ਆਪਣੇ ਵਿਚਾਰ ਰੱਖੇ। ਡੈਪੂਟੇਸ਼ਨ ਵਿਚ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਤਰਨਤਾਰਨ, ਦਵਿੰਦਰ ਸਿੰਘ ਬਿੱਟੂ, ਅਵਤਾਰ ਸਿੰਘ, ਜਗਤਾਰ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ ਚੋਹਲਾ ਸਾਹਿਬ, ਅਸ਼ਵਨੀ ਕੁਮਾਰ, ਬੀਰ ਮਸੀਹ, ਗੋਪਾਲ ਸਿੰਘ, ਜਸਵੰਤ ਸਿੰਘ ਪਟਵਾਰੀ ਆਦਿ ਸ਼ਾਮਲ ਸਨ।