ਚੂਸਲੇਵੜ੍ਹ ਦੇ ਸਰਕਾਰੀ ਸਕੂਲ ’ਚੋਂ ਚੋਰੀ ਕਰਨ ਵਾਲੇ ਦੋ ਕਾਬੂ
ਚੂਸਲੇਵੜ੍ਹ ਦੇ ਸਰਕਾਰੀ ਸਕੂਲ ’ਚੋਂ ਚੋਰੀ ਕਰਨ ਵਾਲੇ ਦੋ ਕਾਬੂ
Publish Date: Fri, 20 Feb 2026 07:06 PM (IST)
Updated Date: Fri, 20 Feb 2026 07:09 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਪਿੰਡ ਚੂਸਲੇਵੜ੍ਹ ਦੇ ਸਰਕਾਰੀ ਸਕੂਲ ਵਿੱਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਜਣਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸੁਰੂ ਕਰ ਦਿੱਤੀ ਹੈ।
ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 18 ਫਰਵਰੀ ਨੂੰ ਸਰਕਾਰੀ ਸਕੂਲ ਪਿੰਡ ਚੂਸਲੇਵੜ੍ਹ ’ਚੋਂ ਚੋਰੀ ਹੋਈ ਸੀ ਅਤੇ ਇਹ ਚੋਰੀ ਮਨਜੀਤ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਚੂਸਲੇਵੜ੍ਹ ਅਤੇ ਬਲਵੰਤ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਘੁਰਕਵਿੰਡ ਨੇ ਕੀਤੀ ਹੈ। ਉਨ੍ਹਾਂ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਕੋਲੋਂ ਚੋਰੀ ਕੀਤਾ ਹੋਇਆ ਲੋਹੇ ਦਾ ਗਾਰਡਰ ਵੀ ਬਰਾਮਦ ਹੋਇਆ ਹੈ।