ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Publish Date: Fri, 20 Feb 2026 04:11 PM (IST)
Updated Date: Sat, 21 Feb 2026 04:01 AM (IST)
ਬਠਿੰਡਾ ’ਚ ਪੁਲਿਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਅਮਰੀਕਾ ਤੇ ਭਾਰਤ ਵਿਚਾਲੇ ਹੋਏ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ
ਜਗਦੀਸ਼ ਰਾਜ•, ਪੰਜਾਬੀ ਜਾਗਰਣ,
ਅਮਰਕੋਟ : ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਆਂਸਲ ਉਤਾੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਕਿਸਾਨ ਆਗੂਆਂ ਵਲੋਂ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੰਜਾਬ ਪੁਲਿਸ ਵਲੋਂ ਕਿਸਾਨਾਂ ਦੇ ਉਪਰ ਬਠਿੰਡਾ ’ਚ ਲਾਠੀ ਚਾਰਜ ਕਰਨ ਦੀ ਨ੍ਹਿੰਦਾ ਕੀਤੀ ਗਈ। ਕੇਂਦਰ ਸਰਕਾਰ ਵਲੋਂ ਅਮਰੀਕਾ ਦੇਸ਼ ਨਾਲ ਕੀਤੇ ਵਪਾਰ ਸਮਝੌਤੇ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਬਲਾਕ ਵਲਟੋਹਾ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਦੂਹਲ, ਸਤਬੀਰ ਸਿੰਘ ਕੋਟਲੀ, ਤਸਬੀਰ ਸਿੰਘ ਦੂਹਲ, ਵਿਸ਼ਾਲਦੀਪ ਸਿੰਘ ਦੂਹਲ, ਸੁਖਦੇਵ ਸਿੰਘ ਗਜ਼ਲ, ਮੀਤ ਪ੍ਰਧਾਨ ਚਾਨਣ ਸਿੰਘ ਆਂਸਲ ਉਤਾੜ, ਅਰੂੜ ਸਿੰਘ ਅਸਲ, ਸਰਜੀਤ ਸਿੰਘ ਆਂਸਲ, ਬਲਾਕ ਪੱਟੀ ਦੇ ਪ੍ਰਧਾਨ ਸੋਹਨ ਸਿੰਘ ਸਭਰਾ, ਜਗਰਾਜ ਸਿੰਘ ਢੋਲਣ, ਲਖਬੀਰ ਸਿੰਘ ਆਂਸਲ, ਬਲਜੀਤ ਸਿੰਘ ਦੂਹਲ ਅਤੇ ਹੋਰ ਵੀ ਕਿਸਾਨ ਅਤੇ ਆਗੂ ਹਾਜ਼ਰ ਸਨ।