ਸ਼ਮਸ਼ਾਨਘਾਟ ’ਚ ਬੈਠ ਕੇ ਨਸ਼ਾ ਕਰਦੇ ਦੋ ਕਾਬੂ
ਸ਼ਮਸ਼ਾਨਘਾਟ ’ਚ ਬੈਠ ਕੇ ਨਸ਼ਾ ਕਰਦੇ ਦੋ ਕਾਬੂ
Publish Date: Fri, 20 Feb 2026 07:08 PM (IST)
Updated Date: Sat, 21 Feb 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੋਹਲਾ ਸਾਹਿਬ : ਕਸਬਾ ਚੋਹਲਾ ਸਾਹਿਬ ਦੇ ਸ਼ਮਸ਼ਾਨਘਾਟ ਵਿਚ ਬੈਠ ਕੇ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸ਼ੇਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ’ਤੇ ਸਨ। ਜਦੋਂ ਉਹ ਚੋਹਲਾ ਸਾਹਿਬ ਪਲਾਟ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਅੰਦਰ ਬੈਠ ਕੇ ਨਸ਼ਾ ਕਰਦੇ ਦੋ ਨੌਜਵਾਨ ਦਿਖਾਈ ਦਿੱਤੇ। ਜਿਨ੍ਹਾਂ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ ਹੈਰੋਇਨ ਨਾਲ ਲਿਬੜੀ ਸਿਲਵਰ ਪੰਨੀ, ਦਸ ਰੁਪਏ ਦੇ ਨੋਟ ਦੀ ਬਣੀ ਪਾਈਪ ਤੇ ਲਾਈਟਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਕਰਨਦੀਪ ਸਿੰਘ ਔਜਲਾ ਪੁੱਤਰ ਜਸਪਾਲ ਸਿੰਘ ਅਤੇ ਕੁਲਦੀਪ ਸਿੰਘ ਕੀਪਾ ਪੁੱਤਰ ਜਗਤਾਰ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਪਛਾਣੇ ਗਏ ਉਕਤ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।