ਖੇਮਕਰਨ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ, ਇਕ ਕਾਬੂ
ਖੇਮਕਰਨ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ, ਇਕ ਕਾਬੂ
Publish Date: Fri, 20 Feb 2026 07:09 PM (IST)
Updated Date: Sat, 21 Feb 2026 04:13 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਖੇਮਕਰਨ : ਥਾਣਾ ਖੇਮਕਰਨ ਦੀ ਪੁਲਿਸ ਪਾਰਟੀ ਨੇ ਇਲਾਕੇ ਦੇ ਸੂਏ ਕੋਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਿਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਕਰਦੇ ਹੋਏ ਜਦੋਂ ਖੇਮਕਰਨ ਦੇ ਸੂਏ ਕੋਲ ਪੁੱਜੇ ਤਾਂ ਉਥੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਦੋਂ ਉਸਦੀ ਤਲਾਸ਼ੀ ਲਈ ਤਾਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਸਾਹਿਬ ਸਿੰਘ ਸਾਬੀ ਪੁੱਤਰ ਮੰਗਾ ਸਿੰਘ ਵਾਸੀ ਵਾਰਡ ਨੰਬਰ 3 ਖੇਮਕਰਨ ਵਜੋਂ ਪਛਾਣੇ ਗਏ ਉਕਤ ਨੌਜਵਾਨ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਕੇਸ ਵਿਚ ਨਾਮਜ਼ਦ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।