ਹੈਰੋਇਨ ਸਮੇਤ ਤਰਨਤਾਰਨ ਪੁਲਿਸ ਨੇ ਇਕ ਫੜਿਆ
ਹੈਰੋਇਨ ਸਮੇਤ ਤਰਨਤਾਰਨ ਪੁਲਿਸ ਨੇ ਇਕ ਫੜਿਆ
Publish Date: Fri, 20 Feb 2026 07:12 PM (IST)
Updated Date: Sat, 21 Feb 2026 04:13 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਗਸ਼ਤ ਮੌਕੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਕਿਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਜਦੋਂ ਪੁਰਾਣੇ ਬਾਈਪਾਸ ’ਤੇ ਮੁਰਾਦਪੁਰ ਇਲਾਕੇ ਕੋਲ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ। ਗੁਰਪ੍ਰੀਤ ਸਿੰਘ ਗੋਪੀ ਪੁੱਤਰ ਜਗਮੋਹਣ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਵਜੋਂ ਪਛਾਣੇ ਗਏ ਉਕਤ ਨੌਜਵਾਨ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।