ਪ੍ਰੀਖਿਆਵਾਂ ਦੇ ਮੱਦੇਨਜ਼ਰ ਸਕੂਲ ’ਚ ਕਰਵਾਇਆਅਰਦਾਸ ਸਮਾਗਮ
ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਸਕੂਲ ਵਿਚ ਕਰਵਾਇਆ ਗਿਆ ਅਰਦਾਸ ਸਮਾਗਮ
Publish Date: Sun, 22 Feb 2026 05:38 PM (IST)
Updated Date: Sun, 22 Feb 2026 05:40 PM (IST)

ਦਿਲਬਾਗ ਸਿੰਘ ਝਬਾਲ•ਪੰਜਾਬੀ ਜਾਗਰਣ, ਬੀੜ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਸਕੂਲੀ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਵਿਚ ਕਾਮਯਾਬੀ ਅਤੇ ਸਕੂਲ ਦੀ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਕੀਤੇ ਗਏ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਨੇ ਅਗਲੇ ਦਿਨਾਂ ਅੰਦਰ ਸ਼ੁਰੂ ਹੋ ਰਹੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੀ ਪੜ੍ਹਾਈ ਲਗਨ ਤੇ ਸਖਤ ਮਿਹਨਤ ਨਾਲ ਕਰਦੇ ਹਨ, ਉਹ ਬੁਲੰਦੀਆਂ ਨੂੰ ਛੂਹਦੇ ਹਨ। ਉਹਨਾਂ ਕਿਹਾ ਕਿ ਪ੍ਰੀਖਿਆਵਾਂ ਦੇ ਦਿਨਾਂ ਅੰਦਰ ਵਿਦਿਆਰਥੀਆਂ ਨੂੰ ਸਿਰਫ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਇਮਤਿਹਾਨਾਂ ਵਿਚ ਚੰਗੇ ਨੰਬਰ ਪ੍ਰਾਪਤ ਕਰਕੇ ਆਪਣੇ ਸਕੂਲ਼, ਅਧਿਆਪਕ ਤੇ ਮਾਪਿਆਂ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਵਿਸ਼ੇਸ਼ ਤੌਰ ਪਹੁੰਚੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ, ਪ੍ਰਚਾਰਕ ਰਾਜਬੀਰ ਸਿੰਘ ਨੂੰ ਸਕੂਲ ਪ੍ਰਿੰਸੀਪਲ ਡਾ.ਤਰਨਜੀਤ ਸਿੰਘ ਵੱਲੋਂ ਸਨਮਾਨ ਚਿੰਨ ਤੇ ਗੁਰੂ ਘਰ ਦੀ ਬਖਸਿਸ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ, ਮਨਿੰਦਰ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ, ਜਗਮੀਤ ਸਿੰਘ, ਦਵਿੰਦਰਪਾਲ ਕੌਰ, ਰੁਪਿੰਦਰਬੀਰ ਕੌਰ, ਅਕਵਿੰਦਰ ਕੌਰ, ਸਤਨਾਮ ਕੌਰ, ਦਲਜੀਤ ਕੌਰ ਆਦਿ ਸਕੂਲ ਸਟਾਫ ਵੱਲੋਂ ਵੀ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿਚ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।